ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ
ਮੋਨੀਟਰਿੰਗ ਕਮੇਟੀ ਦੀ ਆਨਲਾਈਨ ਪ੍ਰਕਿਰਿਆ ਰਾਹੀਂ ਵਿਸ਼ੇਸ਼ ਮੀਟਿੰਗ ਹੋਈ।ਆਨਲਾਈਨ ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸੰਗਰੂਰ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਹਾਜ਼ਰ ਸਨ।
ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲੇ ਅੰਦਰ ਚਲ ਰਹੇ ਕੇਂਦਰ ਪ੍ਰਯੋਜਿਤ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਲਈ ਨਿਰਦੇਸ਼ ਦਿੱਤੇ।
ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਯੋਜਨਾਵਾਂ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ ਐਲੀਮੈਂਟਰੀ ਅਤੇ ਸੈਕੰਡਰੀ, ਜ਼ਿਲਾ ਭਲਾਈ ਵਿਭਾਗ, ਭੁਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ (ਅਜੀਵਿਕਾ) ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਆਰ.ਸੇਤੀ ਸਕੀਮ ਅਤੇ ਹੋਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਨੰੂ ਲੈ ਕੇ ਮਾਨ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸਮੁੱਚੀਆਂ ਯੋਜਨਾਵਾਂ ਨੰੂ ਜ਼ਿਲੇ ‘ਚ ਲਾਗੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media