ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਅਰਸੇ ਤੋਂ ਸਲਾਈਟ ਨੂੰ ਵਾਲੀ ਸੜਕ ਟੁੱਟੀ ਹੋਣ ਕਾਰਨ ਆਮ ਲੋਕ ਅਤੇ ਸਕੂਲਾਂ ਦੇ ਵਿਦਿਆਰਥੀ
ਬਹੁਤ ਹੀ ਦੁੱਖੀ ਸਨ।ਇਲਾਕਾ ਵਾਸੀਆਂ ਅਤੇ ਵਿਦਿਆਰਥੀਆਂ ਦੀਆਂ ਲੱਖਾਂ ਦੁਆਵਾਂ ਸਦਕਾ ਸਲਾਈਟ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ, ਕੇਂਦਰੀ ਵਿਦਿਆਲਿਆ ਸਲਾਈਟ ਅਤੇ ਨੇੜਲੇ ਪਿੰਡਾਂ ਨੂੰ ਨਾਲ ਜੋੜਣ ਤੋਂ ਇਲਾਵਾ ਕਸਬਾ ਲੌਂਗੋਵਾਲ ਤੋਂ ਸੰਗਰੂਰ ਨੂੰ ਜਾਣ ਵਾਲੇ ਮੇਨ ਰਸਤੇ ਵਾਲੀ ਇਹ ਸੜਕ ਹੁਣ ਬਣ ਕੇ ਤਿਆਰ ਹੋ ਚੁੱਕੀ ਹੈ।
ਇਸ ਸੜਕ ਨੂੰ ਬਣਾਉਣ ਲਈ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦਾ ਪ੍ਰਿੰਸੀਪਲ ਨਰਪਿੰਦਰ ਸਿੰਘ ਢਿਲੋਂ, ਸਾਲਇਟ ਸੰਸਥਾ ਦੇ ਲੋਕ ਸੰਪਰਕ ਅਧਿਕਾਰੀ ਡਾ. ਦਮਨਜੀਤ ਸਿੰਘ, ਡਾ. ਨਰਿੰਦਰ ਸਿੰਘ ਕੈਨੇਡਾ, ਕਰਨੈਲ ਸਿੰਘ ਦੁੱਲਟ, ਗੁਰਮੀਤ ਸਿੰਘ ਲੱਲੀ, ਸਾਬਕਾ ਸਰਪੰਚ ਬੁੱਧ ਸਿੰਘ ਧਾਲੀਵਾਲ, ਕਾਲਾ ਭੁੱਲਰ, ਨੀਟੂ ਸ਼ਰਮਾ ਅਤੇ ਕਸਬਾ ਨਿਵਾਸੀਆਂ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media