ਧੂਰੀ, 17 ਸਤੰਬਰ (ਪ੍ਰਵੀਨ ਗਰਗ) – ਆਰਡੀਨੈਂਸਾਂ ਦੇ ਵਿਰੋਧ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਨਾਲ ਸ਼੍ਰੋਮਣੀ
ਅਕਾਲੀ ਦਲ (ਬ) ਨੇ ਕੇਂਦਰ ਸਰਕਾਰ ਦੇ ਖਿਲਾਫ ਬਿਗੁਲ ਵਜਾ ਕੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ਼ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ।ਉਹਨਾਂ ਕਿਹਾ ਕਿ ਇਸ ਭਖਦੇ ਅਤੇ ਕਿਸਾਨ ਵਿਰੋਧੀ ਮੁੱੱਦੇ ਨੂੰ ਲੈ ਕੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੰਸਦ ਵਿਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨਾਲ ਪਾਰਟੀ ਦਾ ਸਟੈਂਡ ਸਪੱਸ਼ਟ ਹੋ ਗਿਆ ਹੈ।ਜਿਸ ਤੋਂ ਇਹ ਗੱਲ ਸਾਫ ਜ਼ਾਹਰ ਹੁੰਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿਰੋਧੀ ਫੈਸਲਿਆਂ ਦਾ ਹਮੇਸ਼ਾਂ ਵਿਰੋਧ ਕਰਦਾ ਆਇਆ ਹੈ ਅਤੇ ਕਰਦਾ ਰਹੇਗਾ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੋਗਲੀ ਨੀਤੀ ਅਪਣਾ ਕੇ ਕਿਸਾਨਾਂ ਨੂੰ ਇਸ ਮਾਮਲੇ ‘ਤੇ ਗੁੰਮਰਾਹ ਕਰ ਰਹੀ ਹੈ ਅਤੇ ਸੂਬੇ ਵਿੱਚ ਬਹੁਤੇ ਵਿਧਾਇਕ ਤੇ ਮੰਤਰੀ ਭ੍ਰਿਸ਼ਟਾਚਾਰ ਕਰਨ ‘ਤੇ ਲੱਗੇ ਹੋਏ ਹਨ।ਜਿਸ ਦੀ ਤਾਜ਼ਾ ਅਤੇ ਵੱਡੀ ਉਦਾਹਰਣ ਸਰਕਾਰ ਵਿੱਚ ਮੌਜੂਦਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਮਾਮਲੇ ਦੀ ਹੈ।
ਇਸ ਮੌਕੇ ਹੰਸ ਰਾਜ ਗਰਗ ਸ਼ਹਿਰੀ ਪ੍ਰਧਾਨ, ਧਰਮਿੰਦਰ ਸਿੰਘ ਕੌਲਸੇੜੀ, ਨਿਰਮਲਜੀਤ ਬਿੱਲੂ ਬੰਗਾਵਾਲੀ, ਰਣਜੀਤ ਸਿੰਘ ਰੰਧਾਵਾ, ਹਾਕਮ ਸਿੰਘ ਢਢੋਗਲ, ਹੰਸ ਰਾਜ ਬਜਾਜ, ਮਿੱਠੂ ਭੋਜੋਵਾਲੀ, ਗੋਨਾ ਜਵੰਧਾ ਅਤੇ ਭੁਪਿੰਦਰ ਪਾਲ ਮਿੱਠਾ ਆਦਿ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media