Saturday, May 30, 2026

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੇ ਦਾਖਲੇ ਦੀ ਆਖਰੀ ਤਾਰੀਖ ਵਿੱਚ ਵਾਧਾ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲ ਦੇ ਆਧਾਰ ‘ਤੇ ਦਾਖਲਾ ਮਿਤੀ ਵਿਚ 30 ਸਤੰਬਰ, 2020 ਤੱਕ ਵਾਧਾ ਕੀਤਾ ਗਿਆ ਹੈ।
                   ਵਿਭਾਗ ਦੇ ਡਾਇਰੈਕਟਰ, ਡਾ. ਸਰੋਜ ਅਰੋੜਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਸ਼ਾਮਿਲ ਹਨ। ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਬਿਊਟੀ ਕਲਚਰ, ਸਰਟੀਫਿਕੇਟ ਕੋਰਸ ਇੰਨ ਵੈੱਬ ਸਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਆਟੋਡੈਕਸ ਅਤੇ ਰੀਵੀਟ ਮਾਡਲਿੰਗ, ਆਈਲੈਟਸ ਵਿੱਚ ਸਿਖਲਾਈ ਪੋ੍ਰਗਰਾਮ, ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਆਦਿ ਸ਼ਾਮਿਲ ਹਨ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ। ਇਸ ਦੇ ਨਾਲ ਹੀ ਇਨ ਟੈਕਸ ਰਿਟਰਨ ਐਂਡ ਫਾਰਮ ਫਿਲਿੰਗਜ਼ ਆਦਿ ਵਿਚ ਕਰੈਸ਼ ਕੋਰਸ (20 ਦਿਨਾ) ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਦਾਖਲੇ ਵਿਚ 30 ਸਤੰਬਰ, 2020 ਤੱਕ ਵਾਧਾ ਕੀਤਾ ਗਿਆ ਹੈ।
                     ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਪਹਿਲ ਦੇ ਆਧਾਰ ‘ਤੇ ਮਿਤੀ 30 ਸਤੰਬਰ 2020 ਤੱਕ ਕਰਵਾਇਆ ਜਾ ਸਕਦਾ ਹੈ, ਵਧੇਰੇ ਜਾਣਕਾਰੀ ਲਈ www.gndu.ac.in/lifelong/default.aspx ਵੈਬਸਾਈਟ ਤੇ ਜਾ ਸਕਦੇ ਹਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …