Wednesday, February 25, 2026

31 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਲ ਕੀਤੀ-ਡਿਪਟੀ ਕਮਿਸ਼ਨਰ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 31 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 31 ਮਰੀਜ਼ ਹੋਮ ਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ।ਪਰ ਇਹ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …