Tuesday, November 24, 2026

ਮੇਅਰ ਵਲੋਂ ਸਰਕਾਰੀ ਸਕੂਲ ‘ਚ 22 ਲੱਖ ਅਤੇ ਸ਼ਮਸ਼ਾਨਘਾਟ ਵਿਖੇ 20 ਲੱਖ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਇਲਾਕਾ ਘੰਨੂਪੁਰ ਕਾਲੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ 22 ਲੱਖ ਰੁਪੈ ਅਤੇ ਘਨੂਪੁਰ ਕਾਲੇ ਵਿਖੇ ਹੀ ਸ਼ਮਸ਼ਾਨਘਾਟ ਵਿਚ 20 ਲੱਖ ਰੁਪੈ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਵਲੋਂ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਈ ਜਾ ਰਹੀ ਹੈ ਅਤੇ ਇਸ ਕੰਮ ਲਈ ਫੰਡਾਂ ਦੀ ਵੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
                 ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਤੋਂ ਇਲਾਵਾ ਸਤੀਸ਼ ਬੱਲੂ, ਪ੍ਰਿੰਸੀਪਲ ਪ੍ਰਦੀਪ, ਪਿੰਟੂ ਪ੍ਰਧਾਨ, ਅਜੇ ਪੱਪੂ ਅਤੇ ਇਲਾਕਾ ਨਿਵਾਸੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …