ਲੌਂਗੋਵਾਲ ਨੇ ਕੰਪਨੀ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ
ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਐਕਸ.ਯੂ.ਵੀ-300’ ਗੱਡੀ ਭੇਟ ਕੀਤੀ ਗਈ।ਕੰਪਨੀ ਦੇ ਮਾਲਕ ਇੰਦਰਬੀਰ ਸਿੰਘ ਅਨੰਦ, ਹਰੀਸ਼ ਢੀਂਗਰਾ ਸਮੇਤ ਆਰ.ਐਸ.ਐਮ ਅਸ਼ੀਸ਼ ਅਤੇ ਏ.ਐਸ.ਐਮ ਅਭਿਸ਼ੇਕ ਮੁਖ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ।ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹਨ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ।ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ।ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੈਂਬਰ ਗੁਰਮੀਤ ਸਿੰਘ ਬੂਹ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਨਿੱਜੀ ਸਹਾਇਕ ਦਰਸ਼ਨ ਸਿੰਘ ਤੇ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media