Tuesday, October 6, 2026

ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – 2016 ਦੀ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਅਸਤੀਫਾ ਉਨਾਂ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਸ ਦੀ ਇੱਕ ਕਾਪੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੀ ਹੈ।ਆਪਣੇ ਅਸਤੀਫੇ ਵਿੱਚ ਭਾਈ ਮਹਿਤਾ ਨੇ ਲਿਖਿਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਕੀਤੇ ਸਨ ਕਿ 2016 ਦੀ ਅੰਤ੍ਰਿੰਗ ਕਮੇਟੀ ਮੈਂਬਰ ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ ‘ਚ ਕੋਈ ਅਹੁੱਦਾ ਨਾਲ ਲੈਣ।ਇਸ ਹੁਕਮ ਨੂੰ ਮੰਨਦਿਆਂ ਉਨਾਂ ਨੇ ਸੀਨੀਅਰ ਮੀਤ ਪ੍ਰਧਾਨ ਦਾ ਅਹੁੱਦਾ ਤਿਆਗਿਆ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …