ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੀਫ ਖਾਲਸਾ ਦੀਵਾਨ ਦੇ
ਆਨਰੇਰੀ ਸਕੱਤਰ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸਾਬਕਾ ਪ੍ਰਧਾਨ ਤਾਰਾ ਸਿੰਘ ਅਤੇ ਜੋਗਿੰਦਰ ਸਿੰਘ ਭਸੀਨ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਲੌਂਗੋਵਾਲ ਨੇ ਆਖਿਆ ਕਿ ਦੋਹਾਂ ਸ਼ਖ਼ਸੀਅਤਾਂ ਨੇ ਵੱਖ-ਵੱਖ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਵਿਚ ਕਾਰਜਸ਼ੀਲ ਰਹਿੰਦਿਆਂ ਅਹਿਮ ਭੂਮਿਕਾ ਨਿਭਾਈ।ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਕਈ ਸੰਸਥਾਵਾਂ ਦੇ ਅਹਿਮ ਅਹੁਦਿਆਂ ਦੇ ਨਾਲ-ਨਾਲ ਬੀਤੇ ਕਈ ਸਾਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਅੰਮ੍ਰਿਤ ਵੇਲੇ ਸਵੱਈਏ ਪੜ੍ਹਨ ਦੀ ਸੇਵਾ ਵੀ ਨਿਭਾਉਂਦੇ ਆ ਰਹੇ ਸਨ।ਜਦਕਿ ਜੋਗਿੰਦਰ ਸਿੰਘ ਭਸੀਨ ਨੇ 1947 ਦੀ ਵੰਡ ਦੌਰਾਨ ਪਾਕਿਸਤਾਨ ਰਹਿ ਗਏ ਗੁਰਧਾਮਾਂ ਦੇ ਖੁਲ੍ਹੇ ਦਰਸ਼ਨਾਂ ਸਬੰਧੀ ਸਿੱਖ ਅਰਦਾਸ ਵਿਚ ਪੰਕਤੀਆਂ ਸ਼ਾਮਲ ਕਰਵਾਈਆਂ ਸਨ।ਅਜਿਹੀਆਂ ਸ਼ਖ਼ਸੀਅਤਾਂ ਦੇ ਤੁਰ ਜਾਣ ਨਾਲ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਾਰਾ ਸਿੰਘ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media