ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ
ਨਿਰਦੇਸ਼ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ 21 ਸਤੰਬਰ 2020 ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਮੈਕਸ ਲਾਈਫ ਇੰਸ਼ੋਰੇਂਸ ਕੰਪਨੀ, ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮ, ਸੀ.ਐਸ.ਸੀ, ਫਿਉਚਰ ਜਨਰਾਲੀ ਇਨਸ਼ੋਰੈਂਸ, ਵਰਧਮਾਨ ਯਾਰਨ ਐਂਡ ਥਰਿਡ ਲਿਮ, ਐਸ.ਬੀ.ਆਈ ਲਾਈਫ ਇਨਸ਼ੋਰੈਂਸ, ਐਲ.ਆਈ.ਸੀ, ਐਚ.ਡੀ.ਐਫ.ਸੀ ਲਾਈਫ ਇਨਸ਼ੋਰੈਂਸ ਅਤੇ ਹੋਰ ਕੰਪਨੀਆਂ ਭਾਗ ਲੈ ਰਹੀਆਂ ਹਨ।ਇਸ ਰੋਜ਼ਗਾਰ ਮੇਲੇ ਦੌਰਾਨ ਅੱਠਵੀਂ ਪਾਸ ਤੋਂ ਗਰੇਜੂਏਟ ਪਾਸ ਬੇ-ਰੋਜ਼ਗਾਰ ਲੜਕੇ ਅਤੇ ਲੜਕੀਆਂ ਆਪਣੇ ਦਸਤਾਵੇਜ ਲੈ ਕੇ ਰੋਜ਼ਗਾਰ ਮੇਲੇ ਵਿੱਚ ਹਾਜ਼ਰ ਹੋਣ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਲਈ ਮਾਸਕ ਪਾ ਕੇ ਆਉਣਾ ਜਰੂਰੀ ਹੈ।ਇਹ ਰੋਜ਼ਗਾਰ ਮੇਲਾ ਸਵੇਰੇ 10 ਵਜੇ ਸ਼ੁਰੂ ਹੋਵੇਗਾ।ਗੁਰਮੇਲ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਣ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਲਈ ਘਰ-ਘਰ ਰੋਜ਼ਗਾਰ ਪੋਰਟਲ ਸ਼ੁਰੂ ਕੀਤਾ ਗਿਆ ਹੈ।ਬੇ-ਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਆਨਲਾਈਨ ਆਪਣੀ ਰਜਿਸਟੇਸ਼ਨ ਕਰ ਸਕਦੇ ਹਨ ਜਾਂ ਪਿੰਡਾਂ ਵਿੱਚ ਖੁੱਲੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਆਪਣੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media