ਅੱਜ 47 ਜਣਿਆਂ ਨੇ ਹੋਰ ਕੋਰੋਨਾ ’ਤੇ ਜਿੱਤ ਪ੍ਰਾਪਤ ਕਰਕੇ ਕੀਤੀ ਘਰ ਵਾਪਸੀ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਹੁਣ ਤੱਕ 2455 ਪਾਜ਼ਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਰਾਮਵੀਰ ਦੱਸਿਆ ਕਿ ਰੋਜ਼ਾਨਾ ਕੋਰੋਨਾ ਪਾਜ਼ਟਿਵ ਮਰੀਜ਼ਾਂ ਦਾ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨਾ ਜਿੱਥੇੇ ਜ਼ਿਲ੍ਹੇ ਦੇ ਲੋਕਾਂ ਲਈ ਖੁਸ਼ੀ ਦੀ ਗੱਲ ਹੈ, ਉਥੇ ਜਿਲ਼੍ਹਾ ਵਾਸੀਆਂ ਨੂੰ ਇਸ ਮਹਾਂਮਰੀ ਤੋਂ ਸੁਚੇਤ ਵੀ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਅੱਜ 47 ਜਣਿਆਂ ਨੇ ਹੋਰ ਕੋਰੋਨਾ ਤੇ ਜਿੱਤ ਹਾਸਿਲ ਕਰਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।
ਰਾਮਵੀਰ ਨੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਸਥਿਤ ਕੋਵਿਡ ਕੇਅਰ ਸੈਂਟਰ ਤੋਂ 8 ਮਰੀਜ਼ਾਂ ਅਤੇ 39 ਵਿਅਕਤੀਆਂ ਨੇ ਹੋਮ ਆਈਸੋਲੇਸ਼ਨ ’ਚ ਰਹਿੰਦਿਆਂ ਕੋਰੋਨਾ ਦੀ ਜੰਗ ਜਿੱਤੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀ, ਬਲਕਿ ਰਾਜ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
Punjab Post Daily Online Newspaper & Print Media