Wednesday, August 12, 2026

ਅੱਜ 224 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 11 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1811, ਕੋਰੋਨਾ ਮੁਕਤ 152 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 224 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5930 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1811 ਕੇਸ ਐਕਟਿਵ ਹਨ।ਉਨਾ ਦੱਸਿਆ ਕਿ ਹੁਣ ਤੱਕ 300 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਹੋਰ 11 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                   ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਜਾਵੇ ਤਾਂ ਪਰਿਵਾਰ ਸਮੇਤ ਸਭ ਦੀ ਜਾਨ ਬਚ ਸਕਦੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …