Tuesday, March 17, 2026

ਸ਼ਨੀਵਾਰ ਨੂੰ ਆਈ 143 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 3 ਹੋਰ ਕਰੋਨਾ ਪਾਜੀਟਿਵ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 2832 ਕਰੋਨਾ ਪਾਜੀਟਿਵ, 1850 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 932

ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 143 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 60 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ 3 ਕਰੋਨਾ ਪਾਜ਼ਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 50 ਹੋ ਗਈ ਹੈ।
                 ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2832 ਕੇਸ ਕਰੋਨਾ ਪਾਜ਼ਟਿਵ ਹਨ।ਜਿੰਨ੍ਹਾਂ ਵਿੱਚੋਂ 1850 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 932 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 50 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                     ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਅਗਰ ਬਚਾਓ ਕਰਨਾ ਹੈ ਤਾਂ ਬਹੁਤ ਜਰੂਰੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਅਪਣੇ ਪਰਿਵਾਰ ਅਤੇ ਦੂਸਰਿਆਂ ਦੀ ਰੱਖਿਆ ਲਈ ਮਾਸਕ ਦਾ ਕਰੋ ਪ੍ਰਯੋਗ, ਸਮਾਜਿੱਕ ਦੂਰੀ ਦੀ ਕਰੋ ਪਾਲਣਾ ਅਤੇ ਬਾਰ ਬਾਰ ਹੱਥਾਂ ਨੂੰ ਸਾਬਨ ਨਾਲ ਧੋਵੋ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …