Thursday, July 16, 2026

400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਤੇ ਛੀਨਾ ਨੇ ਲੋਕ ਅਰਪਿਤ ਕੀਤੀ ਪ੍ਰਸ਼ਨਾਵਲੀ ਪੁਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਹੈ ਪ੍ਰਸ਼ਨਾਵਲੀ – ਡਾ. ਮਨਪ੍ਰੀਤ ਕੌਰ
ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਦੇਸ਼ ਅਤੇ ਕੌਮ ਖਾਤਿਰ ਲਾਸਾਨੀ ਸ਼ਹਾਦਤ ਦੇਣ ਵਾਲੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨਾਵਲੀ ਧਾਰਮਿਕ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਲੋਕ ਅਰਪਿਤ ਕੀਤੀ ਗਈ। ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਯਤਨਾਂ ਨਾਲ ਕਾਲਜ ਸਟਾਫ਼ ਵਲੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ 400 ਸਾਲਾ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਧਾਰਮਿਕ ਪੁਸਤਕ ’ਚ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।
                   ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਕੁਰਬਾਨੀ ਬਾਰੇ ਜ਼ਿਕਰ ਕਰਦਿਆਂ ਇਨਸਾਨ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਹਰੇਕ ਧਰਮ ਸਤਿਕਾਰ ਕਰਨ ਉਪਦੇਸ਼ ਦਿੰਦਿਆਂ ਕਿਹਾ ਪ੍ਰਮਾਤਮਾ ਦੀ ਜੋਤ ਇੱਕ ਹੈ ਅਤੇ ਗੁਰੂ ਸਾਹਿਬ ਨੇ ਸਾਨੂੰ ਆਪਣੇ ਧਰਮ ’ਤੇ ਪ੍ਰਪੱਕ ਰਹਿਣ ਦਾ ਉਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਗੁਰੂ ਸਾਹਿਬ ਦੇ ਜੀਵਨ ਨੂੰ ਸਬੰਧਿਤ ਪ੍ਰਕਾਸ਼ਿਤ ਕੀਤੀ ਗਈ ਪੁਸਤਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
                    ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਆ ਰਹੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਪੁਸਤਕ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਜੁੜੀ ਜਾਣਕਾਰੀ ਪ੍ਰਸ਼ਨ ਉਤਰਾਂ ’ਚ ਪੇਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਛੀਨਾ ਅਤੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਜਾਰੀ ਹੁਕਮਾਂ ਤਹਿਤ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪੁਸਤਕ ਕਾਲਜ ਸਟਾਫ ਮਨਜੀਤ ਸਿੰਘ ਅਤੇ ਡਾ. ਰਾਕੇਸ਼ ਕੁਮਾਰ, ਜੋ ਕਿ ਇਸ ਦੇ ਐਡੀਟਰ ਹਨ, ਦੇ ਸਹਿਯੋਗ ਨਾਲ ਤਿਆਰ ਕਰਵਾਈ ਗਈ ਹੈ। ਉਨ੍ਹਾਂ ਉਮੀਦ ਜਾਹਿਰ ਕੀਤੀ ਕਿ ਇਹ ਪੁਸਤਕ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋਵੇਗੀ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …