Wednesday, July 29, 2026

34 ਜਣਿਆਂ ਨੇ ਕੋਰੋਨਾ `ਤੇ ਫਤਹਿ ਹਾਸਿਲ ਕਰ ਕੇ ਕੀਤੀ ਘਰ ਵਾਪਸੀ -ਡਿਪਟੀ ਕਮਿਸ਼ਨਰ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 1 ਮਰੀਜ਼ ਮਲੇਰਕੋਟਲਾ ਤੋਂ ਜਦਕਿ 2 ਮਰੀਜ਼ ਸੰਗਰੂਰ ਅਤੇ 31 ਜਣਿਆ ਨੇ ਹੋਮ ਕੁਆਰਨਟਾਈਨ `ਚ ਹੀ ਕਰੋਨਾ ਨੂੰ ਹਰਾਇਆ।
                      ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰਰ ਸਾਫ਼ ਕੀਤਾ ਜਾਵੇ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …