ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਦੇ ਅੱਜ 27ਵੇਂ ਦਿਨ ਹੜਤਾਲ ‘ਤੇ
ਬੈਠੇ ਬਲਾਕ ਚੁਗਾਵਾਂ-1 ਤੇ 2 ਦੇ ਅਧਿਆਪਕ ਆਗੂਆਂ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਦਫ਼ਤਰੀ ਅਮਲੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਅਧਿਆਪਕ ਆਗੂ ਨਵਦੀਪ ਸਿੰਘ, ਜਤਿੰਦਰ ਸਿੰਘ ਲਾਵੇਂ, ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ ਸਿੰਘ ਧਾਰੀਵਾਲ, ਹਰਪ੍ਰੀਤ ਸਿੰਘ ਸੰਧੂ ਆਦਿ ਨੇ ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਜਾਣਬੁੱਝ ਕੇ ਪ੍ਰਮੋਸ਼ਨਾਂ ਕਰਨ ਲਈ ਅਪਣਾਏ ਜਾ ਰਹੇ ਬਹੁਤ ਹੀ ਢਿੱਲੇ ਵਤੀਰੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਅੱਜ ਭਲਾਈ ਦਫ਼ਤਰ ਨੂੰ ਰਿਕਾਰਡ ਪੇਸ਼ ਕਰਨ ਦਾ ਜਥੇਬੰਦੀ ਨਾਲ ਕੀਤਾ ਵਾਅਦਾ ਵੀ ਪੂਰਾ ਨਹੀਂ ਹੋ ਸਕਿਆ।ਅਧਿਆਪਕ ਆਗੂਆਂ ਨੇ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਕੋਲੋਂ ਇਸ ਮਸਲੇ `ਚ ਦਖ਼ਲ ਦੇ ਕੇ ਜਲਦ ਤੋਂ ਜਲਦ ਪ੍ਰਮੋਸ਼ਨਾਂ ਕਰਾਉਣ ਪ੍ਰਮੋਸ਼ਨਾਂ ਨੂੰ ਜਾਣ ਬੁੱਝ ਕੇ ਲੇਟ ਕਰਨ ਵਾਲੇ ਜਿੰਮੇਵਾਰ ਅਧਿਕਾਰੀ ਤੇ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਦੀ ਮੰਗ ਵੀ ਕੀਤੀ।
ਭੁੱਖ ਹੜਤਾਲ ‘ਤੇ ਬੈਠੇ ਅਧਿਆਪਕ ਆਗੂਆਂ `ਚ ਜਤਿੰਦਰ ਸਿੰਘ ਲਾਵੇਂ, ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ ਸਿੰਘ ਧਾਰੀਵਾਲ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਸੰਧੂ, ਮਨਦੀਪ ਸਿੰਘ, ਮਨਮੋਹਨ ਸਿੰਘ, ਸੁਖਰਾਜ ਸਿੰਘ, ਪਰਮਿੰਦਰ ਸਿੰਘ, ਵਿਜੈ ਕੁਮਾਰ, ਸ਼ਰਨਜੀਤ ਸਿੰਘ, ਬੂਟਾ ਸਿੰਘ, ਮਨਜੀਤ ਸਿੰਘ ਆਦਿ ਈ.ਟੀ.ਯੂ ਆਗੂ ਸ਼ਾਮਲ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media