ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ
ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ।ਅੱਜ 62 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 3 ਮਰੀਜ਼ ਵਰਧਮਾਨ ਹਸਪਤਾਲ ਪਟਿਆਲਾ ਤੋਂ, ਰਜਿੰਦਰਾ ਹਸਪਤਾਲ ਤੋਂ 13, ਪੀ.ਜੀ.ਆਈ ਤੋਂ 1, ਓਸਵਾਲ ਹਸਪਤਾਲ ਲੁਧਿਆਣਾ ਤੋਂ 1, ਡੀ.ਐਮ.ਸੀ ਹਸਪਤਾਲ ਤੋਂ 3, ਸਿਵਲ ਹਸਪਤਾਲ ਸੰਗਰੂਰ ਤੋਂ 8, ਮਲੇਰਕੋਟਲਾ ਤੋਂ 2 ਅਤੇ ਹੋਮ ਕੁਆਰਨਟਾਈਨ ਤੋਂ 31 ਮਰੀਜ਼ਾਂ ਨੇ ਕੋਰੋਨਾ ਨੰੂ ਹਰਾਇਆ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media