Friday, August 14, 2026

ਦੂਸਰਿਆਂ ਨੂੰ ਖੁਸ਼ੀਆ ਦੇਣ ਵਾਲਾ ਕਿਸਾਨ ਆਪ ਨਾਖੁਸ਼ – ਗਾਇਕ ਲਾਭ ਹੀਰਾ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਦੁਨੀਆਂ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਅੱਜ ਆਪ ਭੁੱਖਮਰੀ ਦਾ ਸ਼ਿਕਾਰ ਹੋ ਰਿਹਾ ਹੈ।ਇਨ੍ਹਾਂ ਹਾਲਾਤਾਂ ਲਈ ਸਾਡੇ ਦੇਸ਼ ਦਾ ਕਾਨੂੰਨ ਕਿਸੇ ਹੱਦ ਤੱਕ ਜਿੰਮੇਵਾਰ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਤੱਥ ਗਾਇਕੀ ਦੇ ਮਕਬੂਲ ਗਾਇਕ ਲਾਭ ਹੀਰਾ ਨੇ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਵਰਗ ਅਨੇਕਾਂ ਸੱਮਸਿਆਂ ਦਾ ਸਾਹਮਣਾ ਕਰ ਰਿਹਾ ਹੈ।ਕਿਸਾਨ ਅਤੇ ਮਜ਼ਦੂਰ ਭਰਾਵਾਂ ਦਾ ਆਉਣ ਵਾਲਾ ਸਮਾਂ ਬੜਾ ਭਿਆਨਕ ਹੋਵੇਗਾ।ਗਾਇਕ ਲਾਭ ਹੀਰਾ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਕਾਰੋਬਾਰ ਕਿਸਾਨਾਂ ਦੀ ਫਸਲ ਨਾਲ ਚੱਲਦੇ ਹਨ।ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀ ਗਈ ਮਿਹਨਤ ਸਦਕਾ ਅਸੀਂ ਆਪਣੇ ਕਾਰੋਬਾਰ ਚਲਾ ਰਹੇ ਹਾਂ।ਉਨਾਂ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੱਢਣ ਲਈ ਕਦੇ ਵੀ ਠੋਸ ਕਦਮ ਨਹੀਂ ਚੁੱਕੇ ਗਏ।ਅੱਜ ਦੇ ਹਾਲਾਤ ਵਿੱਚ ਕਿਸਾਨ ਅਤੇ ਮਜ਼ਦੂਰ ਵਰਗ ਸਿਰਫ਼ ਧਰਨੇ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੈ।ਖੇਤੀ ਸੁਧਾਰ ਦੇ ਨਾਂ ਹੇਠ ਕਾਲੇ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਸਰਮਾਏਦਾਰਾਂ ਦੀ ਇਕ ਸੋਚੀ ਸਮਝੀ ਸਾਜਿਸ਼ ਹੈ
                  ਗਾਇਕ ਲਾਭ ਹੀਰਾ ਨੇ ਮੋਜ਼ੂਦਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਹਰ ਮੁਲਕ ਦੀ ਤਰੱਕੀ ਵਿੱਚ ਸਭ ਤੋਂ ਵੱਧ ਯੋਗਦਾਨ ਕਿਸਾਨ ਅਤੇ ਮਜ਼ਦੂਰ ਵਰਗ ਦਾ ਹੁੰਦਾ ਹੈ ਕਾਲੇ ਧੰਦੇ ਨਾਲ ਜੁੜੇ ਹੋਏ ਲੋਕਾਂ ਵਲੋਂ ਖੇਤੀਬਾੜੀ ਨਾਲ ਸਬੰਧਿਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਗਾਇਕ ਲਾਭ ਹੀਰਾ ਨੇ ਖੇਤੀ ਸੁਧਾਰ ਕਾਲੇ ਕਾਨੂੰਨ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਸਮੁੱਚੇ ਦੇਸ਼ ਵਾਸੀਆਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।ਦੁਨੀਆਂ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਹਮਾਇਤ ਕਰੀਏ ਅਤੇ ਕਾਲੇ ਕਾਨੂੰਨ ਨੂੰ ਲਾਗੂ ਹੋਣ ਤੋਂ ਰੋਕਿਆ ਜਾਵੇ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …