Friday, September 20, 2024

ਲਾਪਤਾ ਪਾਵਨ ਸਰੂਪਾਂ ਦੇ ਰੋਸ ਵਜੋਂ ਲੌਂਗੋਵਾਲ ਅਤੇ ਬਾਦਲ ਦੇ ਪੁਤਲੇ ਫੂਕੇ ਗਏ

ਸਮਰਾਲਾ 21 ਸਤੰਬਰ (ਇੰਦਰਜੀਤ ਕੰਗ) – ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪੰਥਕ ਲਹਿਰ ਦੇ ਮੈਂਬਰਾਂ ਵਲੋਂ ਭਾਈ ਸਿਮਰਨਜੋਤ ਸਿੰਘ ਭੜੀ ਅਤੇ ਭਾਈ ਹਰਪਾਲ ਸਿੰਘ ਬਿਜਲੀਪੁਰ ਦੀ ਅਗਵਾਈ ਹੇਠ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਫੂਕੇ ਗਏ।ਵੱਡੀ ਗਿਣਤੀ ‘ਚ ਇਕੱਤਰ ਹੋਈ ਸੰਗਤ ਨੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਂਚ ‘ਤੇ ਆਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ, ਬਾਦਲਾਂ ਦੇ ਪਰਿਵਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ।ਜਿਵੇਂ ਬਾਦਲ ਪਰਿਵਾਰ ਚਾਹੁੰਦਾ ਹੈ ਉਸੇ ਤਰ੍ਹਾਂ ਦੇ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ।ਉਨ੍ਹਾਂ ਮੰਗ ਕੀਤੀ ਕਿ ਜਥੇਦਾਰ ਲੌਂਗੋਵਾਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਨ੍ਹਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਬੰਦ ਨਾ ਕੀਤਾ ਤਾਂ ਇਨ੍ਹਾਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਲਿਆ ਕੇ ਜਨਤਾ ਖੁਦ ਇਨ੍ਹਾਂ ਨਾਲ ਇਨਸਾਫ ਕਰੇਗੀ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਰੋਮੀ ਹਲਕਾ ਬੱਸੀ ਪਠਾਣਾ, ਸੰਦੀਪ ਸਿੰਘ ਰੁਪਾਲੋਂ, ਭਾਈ ਸੁਜਾਨ ਸਿੰਘ ਮੰਜਾਲੀਆਂ, ਸੰਤੋਖ ਸਿੰਘ ਨਾਗਰਾ, ਅਮਰਜੀਤ ਸਿੰਘ ਬਾਲਿਓਂ, ਭਾਈ ਸੁਖਵਿੰਦਰ ਸਿੰਘ ਭਗਵਾਨਪੁਰਾ, ਮਨਜੀਤ ਸਿੰਘ ਲੱਲ ਕਲਾਂ, ਜਸਵੀਰ ਸਿੰਘ ਗਾਜੀਪੁਰ, ਦਿਆ ਸਿੰਘ ਦੋਰਾਹਾ, ਟਹਿਲ ਸਿੰਘ ਬਿਜਲੀਪੁਰ, ਰਣਧੀਰ ਸਿੰਘ ਮਾਛੀਵਾੜਾ, ਜੋਰਾ ਸਿੰਘ ਲੱਲ ਕਲਾਂ, ਸਰਬਜੀਤ ਸਿੰਘ ਪੱਪੀ, ਕੁਲਵਿੰਦਰ ਸਿੰਘ ਭਗਵਾਨਪੁਰਾ, ਗੁਲਜਾਰ ਸਿੰਘ ਸਾਬਕਾ ਸਰਪੰਚ ਪਾਲ ਮਾਜਰਾ, ਕੁਲਵਿੰਦਰ ਸਿੰਘ ਮੁਸ਼ਕਾਬਾਦ, ਜਗਜੀਤ ਸਿੰਘ, ਰਵਿੰਦਰ ਕੌਰ ਗਹਿਲੇਵਾਲ ਆਦਿ ਤੋਂ ਇਲਾਵਾ ਹੋਰ ਪੰਥ ਨੂੰ ਪਿਆਰ ਕਰਨ ਵਾਲੇ ਲੋਕੀਂ ਸ਼ਾਮਲ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …