Wednesday, August 12, 2026

ਲੌਂਗੋਵਾਲ ਨੇ ਪਾਕਿਸਤਾਨ ’ਚ ਗ੍ਰੰਥੀ ਸਿੰਘ ਦੀ ਲੜਕੀ ਅਗਵਾ ਕਰਨ ਦਾ ਲਿਆ ਨੋਟਿਸ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ‘ਚ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਵੀ ਪਾਕਿਸਤਾਨ ‘ਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾ ਸਾਹਿਬ ਤੋਂ ਸਿੱਖ ਲੜਕੀ ਨੂੰ ਅਗਵਾ ਕਰਨਾ ਸਿੱਖਾਂ ਨੂੰ ਦਬਾਉਣ ਵਾਲੀ ਘਟਨਾ ਹੈ।ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾਵੇ।ਲੌਂਗੋਵਾਲ ਨੇ ਪਾਕਿਸਤਾਨ ਅੰਦਰ ਘੱਟਗਿਣਤੀਆਂ ਦੀਆਂ ਸੁਰੱਖਿਆ ਸਬੰਧੀ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …