ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20,21,22 ਸਤੰਬਰ ਨੂੰ ਸਿਹਤ ਵਿਭਾਗ ਵਲੋਂ ਸਮੂਹ ਵਿਭਾਗਾਂ
ਦੇ ਸਹਿਯੋਗ ਨਾਲ ਮਾਈਗ੍ਰੇਟਰੀ ਰਾਊਂਡ ਚਲਾਇਆ ਗਿਆ।ਜ਼ਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਘਰ-ਘਰ ਦਾ ਦੌਰਾ ਕਰਕੇ ਕੁੱਲ 4268 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਉਨ੍ਹਾ ਨੇ ਦੱਸਿਆ ਕਿ ਪੋਲੀਓ ਰੋਕੂ ਬੰੂਦਾਂ ਪਿਲਾਉਣ ਲਈ ਸਿਹਤ ਵਿਭਾਗ ਪਠਾਨਕੋਟ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆ ਸਨ, ਜਿਨ੍ਹਾਂ ਵਿੱਚ 13 ਸੁਪਰਵਾਈਜ਼ਰਾਂ ਅਧੀਨ 31 ਟੀਮਾਂ ਲਾਈਆਂ ਗਈਆਂ ਸਨ।
ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਪੋਲਿਓ ਰੋਕੂ ਬੂੰਦਾਂ ਤੋਂ ਕੋਈ ਵੀ 0 ਸਾਲ ਤੋਂ 5 ਾਲ ਤੱਕ ਦਾ ਬੱਚਾ ਵਾਂਝਾ ਨਹੀਂ ਰਹਿਣਾ ਚਾਹੀਦਾ।ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿਛਲੇ ਕੂੱਝ ਮਹੀਨਿਆਂ ਤੋਂ ਕਰੋਨਾ ਵਾਇਰਸ ਦੀ ਬੀਮਾਰੀ ਨਾਲ ਹਰੇਕ ਵਿਅਕਤੀ ਜੰਗ ਲੜ ਰਿਹਾ ਹੈ।ਇਸ ਲਈ ਟੀਮਾਂ ਨੂੰ ਵੀ ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਣ ਦਾ ਲਈ ਕਿਹਾ ਗਿਆ ਸੀ।ਡਿਪਟੀ ਡਾਇਰੈਕਟਰ ਵਲੋਂ ਟੀਮਾਂ ਵਲੋਂ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ।
Check Also
ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …
Punjab Post Daily Online Newspaper & Print Media