ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ
ਲੌਂਗੋਵਾਲ ਡਾ. ਅੰਜ਼ੂ ਸਿੰਗਲਾ ਦੀ ਅਗਵਾਈ ‘ਚ ਮਿਸ਼ਨ ਫਤਿਹ ਤਹਿਤ ਬਲਾਕ ਭਰ ਵਿੱਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।ਇਸੇ ਲੜੀ ਤਹਿਤ ਮਾਰੂਤੀ ਕਾਰ ਏਜੰਸੀ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।
ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਲੌਂਗੋਵਾਲ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਵਿਭਾਗ ਵਲੋਂ ਕੋਵਿਡ-19 ਦੀ ਜਾਂਚ ਲਈ ਕਾਰ ਏਜੰਸੀਆਂ, ਫੈਕਟਰੀਆਂ, ਪੋਲਟਰੀ ਫਾਰਮਾਂ ਵਿਖੇ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਕਿਉਂਕਿ ਇਹਨਾਂ ਜਗ੍ਹਾ ‘ਤੇ ਕਰਮਚਾਰੀ ਇਕੱਠੇ ਕੰਮ ਕਰਦੇ ਹਨ ਅਤੇ ਆਮ ਲੋਕਾਂ ਦਾ ਵੀ ਆਉਣਾ ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਕਰੋਨਾ ਦਾ ਖਤਰਾ ਵੀ ਬਣਿਆ ਰਹਿੰਦਾ ਹੈ।ਕੈਂਪ ਦੌਰਾਨ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ, ਸੀ.ਐਚ.ਓ ਸੁਪਨਪ੍ਰੀਤ ਕੌਰ, ਸੀ.ਐਚ.ਓ ਰਜਨੀ ਬਾਲਾ ਅਤੇ ਹੈਲਥ ਵਰਕਰ ਹਰਜੀਤ ਸਿੰਘ ਦੀ ਟੀਮ ਵਲੋਂ ਕਰੋਨਾ ਜਾਂਚ ਲਈ 50 ਨਮੂਨੇ ਲਏ ਗਏ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ, ਉਨਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media