Saturday, April 4, 2026

ਮਿਸ਼ਨ ਫਤਿਹ ਤਹਿਤ 52 ਜਣਿਆਂ ਨੇ ਕੋਰੋਨਾ ‘ਤੇ ਕੀਤੀ ਫਤਿਹ ਹਾਸਿਲ – ਰਾਮਵੀਰ

ਸੰਗਰੂਰ, 22 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 52 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ ਸਿਵਲ ਹਸਪਤਾਲ ਸੰਗਰੂਰ ਤੋਂ 3, ਪਟਿਆਲਾ ਤੋਂ 2, ਮੋਹਾਲੀ ਤੋਂ 1, ਲੁਧਿਆਣਾ ਤੋਂ 2 ਅਤੇ 44 ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
                       ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …