25 ਸਤੰਬਰ ਨੂੰ ਥਾਣਾ ਸਦਰ ਕਪੂਰਥਲਾ ਦੇ ਸਾਹਮਣੇ ਲਾਇਆ ਜਾਵੇਗਾ ਧਰਨਾ
ਕਪੂਰਥਲਾ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਹੰਕਾਰ ਵਿੱਚ ਡੁੱਬੀ ਅਕਾਲੀ-
ਭਾਜਪਾ ਦੀ ਸਾਂਝੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਲੋਕ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰੇ ਜਾਣਾ ਸਮੇਂ ਦੀ ਸੱਭ ਤੋਂ ਵੱਡੀ ਲੋੜ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾ ਸਕੇ।ਉਹਨਾਂ ਦੱਸਿਆ ਕਿ ਖੇਤੀ ਸਬੰਧੀ ਕਾਲੇ ਕਾਨੂੰਨਾਂ ਵਿਰੁੱਧ ਰੋਸ ਜਤਾਉਣ ਅਤੇ ਲੋਕਾਂ ਦੀ ਲਾਮਬੰਦੀ ਲਈ 25 ਸਤੰਬਰ ਨੂੰ ਥਾਣਾ ਸਦਰ ਦੇ ਸਾਹਮਣੇ ਧਰਨਾ ਲਗਾਇਆ ਜਾਵੇਗਾ।
ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਖੇਤੀ ਸਬੰਧੀ ਪਾਸ ਕੀਤੇ ਗਏ ਲੋਕ ਮਾਰੂ ਬਿੱਲ ਅਰਥ ਵਿਵਸਥਾ ਦੇ ਖਾਤਮੇ ਦਾ ਮੁੱਢ ਹੈ ਅਤੇ ਇਸ ਨਾਲ ਨਾ ਸਿਰਫ ਕਿਸਾਨ ਸਗੋਂ ਆੜਤੀ, ਵਪਾਰੀ, ਕਿਸਾਨੀ ਦੇ ਸਹਾਇਕ ਧੰਦੇ, ਕਿਰਤੀ, ਦੁਕਾਨਦਾਰ ਸਿੱਧੇ ਰੂਪ ਵਿੱਚ ਆਪਣੇ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ।
ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉਠ ਕੇ 25 ਸਤੰਬਰ ਨੂੰ ਸਵੇਰੇ 10-00 ਵਜੇ ਧਰਨੇ ਵਾਲੀ ਥਾਂ ਪਹੁੰਚਣ ਤਾਂ ਜੋ ਲੋਕਾਂ ਦੀ ਇਕਮੁਠਤਾ ਨਾਲ ਅਕਾਲੀ ਦਲ-ਭਾਜਪਾ ਦੀ ਕੇਂਦਰੀ ਸਰਕਾਰ ਨੂੰ ਮਨੁੱਖਤਾ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media