ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲੇ
ਲਗਾਏ ਜਾ ਰਹੇ ਹਨ।ਅੰਮ੍ਰਿਤਸਰ ਜਿਲੇ ਵਿੱਚ ਇਹ ਰੋਜ਼ਗਾਰ ਮੇਲਾ 25 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਅਤੇ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆਂ ਵਿੱਚ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਪੁਖਰਾਜ, ਅਜ਼ਾਇਲ, ਗੂਗਲ ਪੇਅ ਵਲੋਂ ਭਾਗ ਲੈਣਗੀਆਂ ਅਤੇ ਮੌਕੇ ‘ਤੇ ਹੀ ਵੱਖ-ਵੱਖ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।ਉਹਨਾਂ ਨੇ ਅੰਮ੍ਰਿਤਸਰ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵ ਇਹਨਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਕੇ ਸੁਨਿਹਰੀ ਮੌਕੇ ਦਾ ਲਾਭ ਉਠਾਉਣ।
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਦੋ ਕੰਪਨੀਆਂ ਐਚ.ਡੀ.ਐਫ.ਸੀ ਲਾਈਫ ਇੰਸ਼ੋਰੈਂਸ ਅਤੇ ਕੋਚਰ ਇਨਫੋਟੈਕ) ਵਲੋਂ ਆਨਲਾਈਨ ਅਤੇ ਟੈਲੀਫੋਨਿਕ ਇੰਟਰਵਿਊ ਰਾਹੀਂ ਵੀ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media