Tuesday, September 29, 2026

ਮੋਦੀ ਦੇ ਏਜੰਟ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ‘ਚ ਹਨ ਬਾਦਲ- ਸੰਧਵਾਂ

ਕਿਹਾ ਅਪੀਲ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨੀ ਸੰਘਰਸ਼ ਨਾਲ ਡਟੇ ਸਾਰਾ ਪੰਜਾਬ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦਾ ਸਾਥ ਦੇਣ ਅਤੇ 25 ਸਤੰਬਰ ਦੇ ਬੰਦ ਨੂੰ ਕਾਮਯਾਬ ਬਣਾਉਣ। ‘ਆਪ’ ਨੇ ਨਾਲ ਹੀ 25 ਸਤੰਬਰ ਨੂੰ ਬਾਦਲਾਂ ਵੱਲੋਂ ‘ਚੱਕਾ ਜਾਮ’ ਦੇ ਐਲਾਨ ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜਿਸ਼ ਦੱਸਿਆ ਹੈ। 

                ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਵਾਲੇ ਡਰਾਮੇ ਦੇ ਬਾਵਜ਼ੂਦ ਬਾਦਲ ਅੱਜ ਵੀ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਮੋਦੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਕਰਕੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਪ੍ਰਗੋਰਾਮ ਨੂੰ ਤਾਰਪੀਡੋ ਕਰਨ ਲਈ ਬਾਦਲਾਂ ਨੇ 25 ਸਤੰਬਰ ਨੂੰ ਹੀ ‘ਚੱਕਾ ਜਾਮ’ ਦਾ ਡਰਾਮਾ ਐਲਾਨ ਦਿੱਤਾ ਹੈ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ, ਅਸ਼ੋਕ ਤਲਵਾਰ, ਰਜਿੰਦਰ ਪਲਾਹ, ਜਸਕਰਨ ਬੰਦੇਸ਼ਾ, ਸੋਹਣ ਸਿੰਘ ਨਾਗੀ ੍ਨਅਤੇ ਅਨਿਲ ਮਹਾਜਨ ਵੀ ਹਾਜ਼ਰ ਸਨ। 

                  ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਦਲਾਂ ਵਾਂਗ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਮੋਦੀ ਸਰਕਾਰ ਦੀ ਕਠਪੁਤਲੀ ਹੈ।ਹਾਈਪਾਵਰ ਕਮੇਟੀ ‘ਚ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਚੁੱਪ-ਚਪੀਤੇ ਸਹਿਮਤੀ ਦੇਣਾ ਅਤੇ ਵਿੱਤੀ ਸੁਧਾਰਾਂ ਦੇ ਨਾਂ ‘ਤੇ ਗਠਿਤ ਮੌਨਟੇਕ ਸਿੰਘ ਆਹਲੂਵਾਲੀਆ ਕਮੇਟੀ ਰਾਹੀਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹੂ-ਬ-ਹੂ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਇਸ ਤੱਥ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …