ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਆਪ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ
ਅਤੇ ਨੀਅਤ ਦਾ ਖਮਿਆਜ਼ਾ ਦੇਸ਼ ਅਤੇ ਪੰਜਾਬ ਦਾ ਕਿਸਾਨ ਕੱਲ੍ਹ ਵੀ ਭੁਗਤਦਾ ਸੀ ਅਤੇ ਅੱਜ ਵੀ ਭੁਗਤ ਰਿਹਾ ਹੈ।
ਅੱਜ ਪੰਜਾਬ ਦੀਆਂ ਮੰਡੀਆਂ ‘ਚ ਐਮ.ਐਸ.ਪੀ ਐਲਾਨੀ ਹੋਣ ਦੇ ਬਾਵਜ਼ੂਦ ਮੱਕੀ 1870 ਦੀ ਥਾਂ 650 ਤੋਂ 1000 ਰੁਪਏ ਅਤੇ ਨਰਮਾ (ਕਾਟਨ) 5825 ਰੁਪਏ ਪ੍ਰਤੀ ਕਵਿੰਟਲ ਦੀ ਥਾਂ 4000-4500 ਰੁਪਏ ਵਿਕ ਰਿਹਾ ਹੈ। ਜਦਕਿ ਐਮ.ਐਸ.ਪੀ ਰਹਿਤ ਬਾਸਮਤੀ ਦੀ ਫਸਲ ਮਹਿਜ਼ 1900 ਰੁਪਏ ਪ੍ਰਤੀ ਕਿਵੰਟਲ ਖਰੀਦੀ ਜਾ ਰਹੀ ਹੈ, ਜਿਸ ਨੂੰ ਬਾਅਦ ‘ਚ ਇਹੋ ਵਿਚੋਲੇ (ਮਿਡਲ) ਖਰੀਦਦਾਰ 6000 ਰੁਪਏ ਪ੍ਰਤੀ ਕਵੰਟਲ ਤੱਕ ਖਪਤਕਾਰਾਂ ਨੂੰ ਵੇਚਦੇ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਅਜੇ ਟ੍ਰੇਲਰ ਹੈ ਜਦ ਮੋਦੀ ਦੇ ਇਹ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਣਕ ਅਤੇ ਝੋਨੇ ਦਾ ਹਾਲ ਹੋਰ ਵੀ ਬਦਤਰ ਹੋਵੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media