Wednesday, September 30, 2026

30 ਸਤੰਬਰ ਨੂੰ ਤਵੀ ਗਰੁੱਪ ਆਫ ਕਾਲਜ ਸਾਹਪੁਰਕੰਡੀ ਵਿਖੇ ਲੱਗੇਗਾ 25 ਸਤੰਬਰ ਦਾ ਮੈਗਾ ਰੋਜ਼ਗਾਰ ਮੇਲਾ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਪਠਾਨਕੋਟ ਵਿੱਚ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।25 ਸਤੰਬਰ ਨੂੰ ਜੋ ਮੈਗਾ ਰੋਜ਼ਗਾਰ ਮੇਲਾ ਤਵੀ ਗਰੁੱਪ ਆਫ ਕਾਲਜ ਸ਼ਾਹਪੁਰ ਕੰਡੀ ਵਿਖੇ ਲਗਾਇਆ ਜਾਣਾ ਸੀ।ਉਹ ਪੰਜਾਬ ਬੰਦ ਹੋਣ ਕਾਰਨ 30 ਸਤੰਬਰ ਨੂੰ ਲੱਗੇਗਾ।
ਉਨ੍ਹਾਂ ਦੱਸਿਆ ਕਿ ਬਾਕੀ ਦੇ ਤਿੰਨ ਰੋਜ਼ਗਾਰ ਮੇਲੇ ਪਹਿਲਾਂ ਮਿਥੀ ਗਈ ਮਿਤੀ ਦੇ ਮੁਤਾਬਿਕ 24 ਸਤੰਬਰ 2020 ਨੂੰ ਆਈ.ਟੀ.ਆਈ ਪਠਾਨਕੋਟ, 28 ਸਤੰਬਰ ਨੂੰ ਅਮਨ ਭੱਲਾ ਫਾਉਨਡੇਸ਼ਨ ਕਾਲਜ਼ ਕੋਟਲੀ, 29 ਸਤੰਬਰ ਨੂੰ ਸ੍ਰੀ ਸਾਂਈ ਕਾਲਜ ਬਧਾਨੀ ਵਿਖੇ ਲੱਗਣਗੇ।
                ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਰੋਜ਼ਗਾਰ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਕਿਹਾ ਕਿ ਨੋਜਵਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਦੇ ਹੈਲਪ ਲਾਈਨ ਨੰ: 7657825214 ਜਾਂ ਰੋਜ਼ਗਾਰ ਬਿਉਰੋ ਪਠਾਨਕੋਟ ਵਿਖੇ ਆ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …