Wednesday, August 12, 2026

ਕਰੋਨਾ ਮੁਕਤ ਪੰਜਾਬ ਲਈ ਜਿਆਦਾ ਤੋਂ ਜਿਆਦਾ ਲੋਕ ਕਰੋਨਾ ਟੈਸਟ ਕਰਵਉਣ – ਵਿਧਾਇਕ ਵਿੱਜ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਕਰੋਨਾ ਮੁਕਤ ਪੰਜਾਬ ਬਣਾਉਣ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਜਿਆਦਾ ਤੋਂ ਜਿਆਦਾ ਲੋਕ ਕਰੋਨਾ ਟੈਸਟ ਕਰਵਾਉਣ।ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿੰਨੀ ਜਲਦੀ ਲੋਕਾਂ ਦੇ ਕਰੋਨਾ ਟੈਸਟ ਹੋਣਗੇ ਉਨ੍ਹੀ ਹੀ ਜਲਦੀ ਜਿਲ੍ਹੇ ਨੂੰ ਕਰੋਨਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਨਾਗਰਿਕ ਨੂੰ ਕਰੋਨਾ ਦੇ ਲੱਛਣ ਦਿਖਾਈ ਦੇਣ ਤਾਂ ਉਸ ਦਾ ਸਮੇਂ ਰਹਿੰਦਿਆਂ ਹੀ ਜਾਂਚ ਕਰਵਾਈ ਜਾਵੇ।ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਦਾ ਟੈਸਟ ਮੁਫਤ ਕੀਤਾ ਜਾਂਦਾ ਹੈ।
                    ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹਾ ਨਿਵਾਸੀ ਦਾ ਫਰਜ਼ ਬਣਦਾ ਹੈ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣੀ ਅਤੇ ਬਾਰ ਬਾਰ ਹੱਥਾਂ ਨੂੰ ਧੋਣਾ ਆਦਿ ਦੀ ਪਾਲਣਾ ਕੀਤੀ ਜਾਵੇ ਤਾਂ ਹੀ ਅਸੀਂ ਕਰੋਨਾ ਬੀਮਾਰੀ ਤੋਂ ਮੁਕਤ ਹੋ ਸਕਾਂਗੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …