ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਖਿਲਾਫ ਸ਼ੋਮਣੀ ਅਕਾਲੀ ਦਲ 25 ਸਤੰਬਰ ਦੇ ਪੰਜਾਬ ਬੰਦ
ਦੌਰਾਨ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਮੁਨੀਮਾਂ ਦੇ ਸਮੱਰਥਨ ਵਿੱਚ ਪੂਰਨ ੋਸਾਥ ਦੇਵੇਗਾ।ਇਹ ਪ੍ਰਗਟਾਵਾ ਕਰਦਿਆਂ ਸ਼੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੀਨੀ: ਮੀਤ ਪਧਾਨ ਹਰਪ੍ਰੀਤ ਸਿੰਘ ਬਾਲਿਓਂ ਨੇ ਕਿਹਾ ਕਿ ਬੀਤੇ ਦਿਨੀਂ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਕੇਂਦਰੀ ਕੈਬਨਿਟ ‘ਚੋਂ ਅਸਤੀਫਾ ਦੇ ਕੇ ਪੰਜਾਬ ਦੀ ਧੀ ਹੋਣ ਦਾ ਹੱਕ ਅਦਾ ਕੀਤਾ ਹੈ।ਵਿਰੋਧੀ ਪਾਰਟੀ ਇਸ ਨੂੰ ਇੱਕ ਮਹਿਜ਼ ਡਰਾਮਾ ਕਰਾਰ ਦੇਣ ਦੀ ਘਟੀਆ ਬਿਆਨਬਾਜੀ ਨੂੰ ਛੱਡ ਕੇ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ।ਉਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਨੋਂ ਹੀ ਮਿਲ ਕੇ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਕਰ ਰਹੇ ਹਨ।
ਉਨ੍ਹਾਂ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media