ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਰੋਸ ਰੈਲੀ ਅਤੇ
ਅਰਥੀ ਫੂਕ ਮਜ਼ਾਹਰਾ ਮੇਨ ਚੌਂਕ ਸਮਰਾਲਾ ਵਿਖੇ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਲੋਕ ਸ਼ਾਮਲ ਹੋਏ।ਬੁਲਾਰਿਆਂ ਸਿਕੰਦਰ ਸਿੰਘ ਕਨਵੀਨਰ, ਕੁਲਵੰਤ ਸਿੰਘ ਤਰਕ ਕੋ-ਕਨਵੀਨਰ, ਰਾਜਵੀਰ ਸਿੰਘ, ਮਲਕੀਤ ਸਿੰਘ ਖੰਨਾ, ਭੁਪਿੰਦਰ ਸਿੰਘ, ਕੁਲਦੀਪ ਬੁੱਢੇਵਾਲ, ਦੀਪ ਦਿਲਬਰ ਅਤੇ ਅਮਰੀਕ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਮਾਰੂ ਤਿੰਨ ਖੇਤੀਬਾੜੀ ਬਿੱਲ ਰੱਦ ਕੀਤੇ ਜਾਣ ਅਤੇ ਕਿਸਾਨਾਂ ਦੀਆਂ ਜਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਾ ਕੀਤੀਆਂ ਜਾਣ।ਖੁੱਲੀ ਮੰਡੀ ਸਿਸਟਮ ਲਾਗੂ ਨਾ ਕੀਤਾ ਜਾਵੇ।ਕਿਸਾਨਾਂ ਦੀਆਂ ਜਿਣਸਾਂ ਦਾ ਸਮਰਥਨ ਮੁੱਲ ਦਿੱਤਾ ਜਾਵੇ, ਕਾਰਪੋਰੇਟ ਘਰਾਣਿਆਂ ਦੀ ਲੁੱਟ ਨੂੰ ਠੱਲ ਪਾਈ ਜਾਵੇ।
ਆਗੂਆਂ ਨੇ ਕਿਸਾਨਾਂ ਦੇ ਹੱਕੀ ਘੋਲ ਦੀ ਪੁਰਜ਼ੋਰ ਹਮਾਇਤ ਕਰਦੇ ਹੋਏ 25 ਸਤੰਬਰ ਦੇ ‘ਪੰਜਾਬ ਬੰਦ’ ਨੂੰ ਪੁਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media