ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ
ਮਨਾਇਆ ਗਿਆ।ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਤੇ ਬਲਦੇਵ ਸਿੰਘ, ਮੀਤ ਮੈਨੇਜਰ ਨਿਸ਼ਾਨ ਸਿੰਘ, ਸੁਰਪਵਾਈਜ਼ਰ ਕਾਬਲ ਸਿੰਘ ਆਦਿ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media