ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ
ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੰਜਾਬ ਅਤੇ ਕਿਸਾਨਾਂ ਦੇ ਹੱਕ `ਚ ਚਟਾਨ ਵਾਂਗ ਖੜੀ ਹੈ।ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਕਰਨ ਵਾਲੀ ਕਿਸਾਨੀ ਬਿਹਤਰ ਵਰਤਾਓ ਦੇ ਹੱਕਦਾਰ ਹਨ।ਪਰ ਅਫ਼ਸੋਸ ਕਿ ਅੱਜ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਸੜਕਾਂ `ਤੇ ਉਤਰਨ ਲਈ ਮਜ਼ਬੂਰ ਹਨ।ਉਨ੍ਹਾਂ ਰਾਜਸੀ ਪਾਰਟੀਆਂ ਨੂੰ ਵੀ ਕਿਸਾਨੀ ਦੇ ਇਸ ਸੰਵੇਦਨਸ਼ੀਲ ਮੁੱਦੇ `ਤੇ ਰਾਜਨੀਤੀ ਕਰਨ ਦੀ ਥਾਂ ਇਸ ਔਖੀ ਘੜੀ `ਚ ਕਿਸਾਨਾਂ, ਆੜ੍ਹਤੀਆਂ, ਖੇਤ ਤੇ ਮੰਡੀ ਮਜ਼ਦੂਰਾਂ ਦਾ ਸਾਥ ਦੇਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media