Wednesday, August 12, 2026

ਪੰਜਾਬ ਬੰਦ ਨੂੰ ਨਿਹੰਗ ਸਿੰਘ ਦਲਾਂ ਦੀ ਪੂਰਨ ਹਮਾਇਤ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਆਰਡੀਨੈਂਸ ਤੁਰੰਤ ਵਾਪਸ ਲਵੇ।
                    ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਬਿਆਨ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਤਰਨਾ ਦਲ ਬਾਬਾ ਬਿਧੀਚੰਦ ਸੁਰ ਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਬਿਲ ਕਿਸਾਨ ਨੀਤੀ ਬਣਾ ਕੇ ਇੱਕ ਪਾਸੜ ਪਾਸ ਕੀਤੇ ਗਏ ਹਨ ਇਹ ਕਿਸਾਨ ਵਿਰੋਧੀ, ਕਿਸਾਨ ਮਾਰੂ ਅਤੇ ਕਿਸਾਨਾਂ ਨੂੰ ਘਸਿਆਰੇ ਬਣਾਉਣ ਵਾਲੇ ਹਨ। ਇਹ ਬਿਲ ਕਿਸੇ ਰੂਪ ਵਿਚ ਵੀ ਲਾਗੂ ਨਹੀਂ ਹੋਣੇ ਚਾਹੀਦੇ।ਇਸ ਲਈ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਉਹ ਡੱਟਵੀਂ ਹਮਾਇਤ ਕਰਦੇ ਹਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ 25 ਸਤੰਬਰ ਨੂੰ ਕਿਸਾਨਾਂ ਵਲੋਂ ਦਿਤੇ ਪੰਜਾਬ ਬੰਦ ਨੂੰ ਪੂਰਨ ਤੌਰ ‘ਤੇ ਕਾਮਯਾਬ ਕਰਨ।ਨਿਹੰਗ ਮੁਖੀਆਂ ਨੇ ਗੁਰੂ ਦੀਆਂ ਲਾਡਲੀਆਂ ਫੌਜਾਂ ਨੂੰ ਦੁਲਾਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਕਿਸਾਨ ਅੰਦੋਲਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …