Friday, October 2, 2026

ਪਾਵਰਕੌਮ ਦੇ ਮੁਲਾਜ਼ਮਾਂ ਨੇ ਕਿਸਾਨ ਵਿਰੋਧੀ ਆਰਡੀਨੈਸਾਂ ਤੇ ਬਿਜਲੀ ਬਿਲ ਪਾਸ ਕਰਨ ਖਿਲਾਫ਼ ਫੂਕੀ ਅਰਥੀ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) -ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਵਾਉਣ ਲਈ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ‘ਤੇ ਪਾਵਰਕੌਮ ਸਬ ਡਵੀਜ਼ਨ ਲੌਂਗੋਵਾਲ ਵਿਖੇ ਮੁਲਾਜ਼ਮਾਂ ਵਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ ਗਈ।ਪਟਿਆਲਾ ਜੋਨ ਦੇ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨਵੇ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ 2020 ਨੂੰ ਪਾਸ ਕਰਕੇ ਪਹਿਲਾ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਹੋਰ ਤਬਾਹ ਕਰਨ ‘ਤੇ ਆ ਗਈ ਹੈ।ਸਬ ਡਵੀਜ਼ਨ ਲੌਂਗੋਵਾਲ ਦੇ ਪ੍ਰਧਾਨ ਗੁਰਮੀਤ ਸਿੰਘ ਭੁੱਲਰ ਨੇ ਕਿਹਾ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਕਾਲੇ ਕਾਨੂੰਨ ਲਾਗੂ ਨਹੀ ਹੋਣ ਦਿੱਤੇ ਜਾਣਗੇ।
                  ਇਸ ਸਮੇਂ ਜਰਨੈਲ ਸਿੰਘ, ਜਸਵਿੰਦਰ ਸਿੰਘ ਜੇ.ਈ ਹਰਮੀਤ ਸਿੰਘ ਜੇ.ਈ, ਯੋਗੇਸ਼ ਗਰਗ, ਵਰਿੰਦਰ ਕੁਮਾਰ, ਗਗਨਪ੍ਰੀਤ ਕੋਰ, ਲਵਜੋਤ ਕੋਸ਼ਲ, ਅਸ਼ਵਨੀ ਜੈਨ, ਸੁਖਵੰਤ ਸਿੰਘ, ਰਜਿੰਦਰ ਸਿੰਘ, ਉਕਾਰ ਸਿੰਘ ਗੁਰਵਿੰਦਰ ਸਿੰਘ, ਲੱਕੀ ਕੌਸ਼ਿਲ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਵੀਰਪਾਲ ਸਿੰਘ, ਜਗਤਾਰ ਸਿੰਘ ਸੁਖਚੈਨ ਸਿੰਘ ਗੁਰਤੇਜ ਸਿੰਘ, ਅਮਰਜੀਤ ਸਿੰਘ, ਸਨਦੀਪ ਸਿੰਘ, ਕ੍ਰਿਸ਼ਨ ਕੁਮਾਰ, ਸਤਿਗੁਰ ਸਿੰਘ, ਗਗਨਦੀਪ ਸਿੰਘ, ਪ੍ਰਮੋਦ ਕੁਮਾਰ, ਸਿਵ ਸੰਕਰ, ਬੂਟਾ ਸਿੰਘ, ਅਵਤਾਰ ਸਿੰਘ, ਅਜੈਬ ਸਿੰਘ, ਲਖਵੀਰ ਸਿੰਘ, ਰਣਦੀਪ ਸਿੰਘ, ਜਗਮੇਲ ਸਿੰਘ, ਤਰਸੇਮ ਸਿੰਘ, ਰੋਹੀ ਸਿੰਘ, ਹਰਦੀਪ ਸਿੰਘ, ਮਨਦੀਪ ਸ਼ਰਮਾ ਤੇ ਵਿੱਕੀ ਸ਼ੇਰੋਂ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …