ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਤੇ ਦੇਸ਼ ਦੇ ਕਿਸਾਨਾਂ ਵਿੱਚ ਭਾਰੀ
ਰੋਸ ਹੈ।ਸਮੁੱਚਾ ਕਿਸਾਨ, ਆੜਤੀਆ, ਮਜ਼ਦੂਰ ਅਤੇ ਵਪਾਰੀ ਵਰਗ ਸੜਕਾਂ ‘ਤੇ ਹੈ।ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਦੇ ਚੱਕਾ ਜਾਮ ਵਿੱਚ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਵਲੋਂ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਰੋਸ਼ ਪ੍ਰਦਰਸ਼ਨ ਵਿੱਚ ਸੈਂਟਰ ਆਫ ਇੰਡੀਆ ਟਰੇਡ ਯੂਨੀਅਨ ਦੇ ਆਗੂ ਸ਼ਹਿਰ ਵਿੱਚ ਮਾਰਚ ਕਰਨ ਉਪਰੰਤ ਕਾਫਲੇ ਸਮੇਤ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਕਾਨੂੰਨੀ ਰੂਪ ਦੇਣਾ ਹਕੀਕਤ ਵਿੱਚ ਭਾਰਤ ਦੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਦੀ ਇੱਕ ਘਿਨਾਉਣੀ ਸਾਜਿਸ਼ ਹੈ।ਸੀਟੂ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਸੀਟੂ ਮੋਢੇ ਨਾਲ ਮੋਢਾ ਲਾ ਕੇ ਕਿਸਾਨਾਂ ਦਾ ਸਾਥ ਦੇਵੇਗੀ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ‘ਚ ਲੋਕਾਂ ਦੇ ਸਮਰਥਨ ਨੇ ਇਹ ਸਿੱਧ ਕਰ ਦਿੱਤਾ ਕਿ ਪੰਜਾਬ ਦੇ ਲੋਕ ਆਰਡੀਨੈਂਸਾਂ ਖਿਲਾਫ ਹਰ ਕੁਰਬਾਨੀ ਦੇਣ ਲਈ ਤਿਆਰ ਹਨ।ਸ਼ਹਿਰ ਵਾਸੀਆਂ ਵਲੋਂ ਬਜ਼ਾਰ ਮੁਕੰਮਲ ਤੌਰ ‘ਤੇ ਬੰਦ ਰੱਖੇ ਗਏ।
ਇਸ ਮੌਕੇ ਸੀਟੂ ਕਿਸਾਨ ਆਗੂ ਚਮਕੌਰ ਸਿੰਘ ਨੂਰਪੁਰਾ, ਪ੍ਰਿਤਪਾਲ ਸਿੰਘ ਬਿੱਟਾ, ਰਾਜ ਜਸਵੰਤ ਸਿੰਘ ਜੋਗਾ, ਸਰੂਪ ਸਿੰਘ ਭੋਲਾ, ਹਰਜੀਤ ਸਿੰਘ ਕਲਸੀਆਂ, ਕਰਮਜੀਤ ਸਿੰਘ ਸਨੀ, ਗੱਗੂ ਗਰਗ, ਨਰਿੰਦਰ ਸਿੰਘ ਬੜਿੰਗ, ਕਰਨੈਲ ਸਿੰਘ ਦੱਧਾਹੂਰ, ਭੁਪਿੰਦਰ ਸਿੰਘ ਗੋਬਿੰਦਗੜ, ਗੱਗੂ ਸੱਤੋਵਾਲ, ਸਹਾਇਕ ਪ੍ਰੋਫੈਸ਼ਰ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media