Sunday, March 29, 2026

ਸਰਕਾਰੀ ਸਕੂਲ ਕਰਮਪੁਰਾ ਵਿਖੇ ਮੋਬਾਇਲ ਫੋਨ ਵੰਡ ਸਮਾਰੋਹ

ਮੋਬਾਇਲ ਫੋਨ ਮਿਲਣ ਨਾਲ ਆਨਲਾਈਨ ਪੜ੍ਹਾਈ ਹੋਵੇਗੀ ਸੁਖਾਲੀ – ਜਿਲ੍ਹਾ ਸਿਖਿਆ ਅਫਸਰ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੇਣ ਦੇ ਵਾਅਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਰਮਪੁਰਾ ਅੰਮ੍ਰਿਤਸਰ ਵਿਖੇ ਮੋਬਾਈਲ ਫੋਨ ਵੰਡ ਸਮਾਰੋਹ ਦਾ ਆਯੋਜਨ ਜਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ।ਜਿਸ ਵਿੱਚ ਵਿਧਾਇਕ ਸੁਨੀਲ ਦੱਤੀ ਬਤੌਰ ਮੁੱਖ ਮਹਿਮਾਨ ਪਹੁੰਚੇ।ਵਿਦਿਆਰਥੀਆਂ ਨੂੰ ਮੋਬਾਇਲ ਵੰਡਣ ਉਪਰੰਤ ਸੁਨੀਲ ਦੱਤੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਕਾਰਨ ਪਿਛਲੇ ਕੁੱਝ ਸਮੇਂ ਤੋਂ ਵਿਦਿਆਰਥੀਆਂ ਦੀ ਸਿੱਖਿਆ ਆਨਲਾਈਨ ਚੱਲ ਰਹੀ ਹੈ।ਪਰ ਬਹੁਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮੋਬਾਈਲ ਫੋਨ ਨਾ ਹੋਣ ਕਰਕੇ ਮੁਸ਼ਕਿਲ ਆ ਰਹੀ ਸੀ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੋਬਾਇਲ ਮਿਲਣ ਨਾਲ ਆਨਲਾਈਨ ਪੜ੍ਹਾਈ ਕਰਨੀ ਸੁਖਾਲੀ ਹੋਵੇਗੀ।ਉਪ ਜਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਵਿਦਿਆਰਥੀਆਂ ਲਈ 1960 ਮੋਬਾਈਲ ਪਹੁੰਚ ਚੁੱਕੇ ਹਨ।ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਰਮਪੁਰਾ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜੰਡਿਆਲਾ ਗੁਰੂ (ਲੜਕੇ) ਅਤੇ (ਲੜਕੀਆਂ) ਵਿੱਚ ਮੋਬਾਇਲ ਵੰਡਣ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਜਦੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮੋਬਾਈਲ ਫੋਨ ਮਿਲਣ ਤੋਂ ਬਾਅਦ ਉਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ।
                 ਇਸ ਮੌਕੇ ਤੇ ਇਲਾਕੇ ਦੇ ਕੌਂਸਲਰ, ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਤੋਂ ਇਲਾਵਾ ਪ੍ਰਿੰਸੀਪਲ ਹਰਪ੍ਰੀਤ ਖੁਨ ਖੁਨ, ਲੈਕ. ਰਵਿੰਦਰ ਰੰਧਾਵਾ, ਸੁਖਵੰਤ ਪੰਨੂ, ਅਮਰਪ੍ਰੀਤ ਕੌਰ, ਮੈਡਮ ਨੀਰੂ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …