ਜਿਲ੍ਹਾ ਪਠਾਨਕੋਟ ‘ਚ ਕੁੱਲ 3388 ਕਰੋਨਾ ਪਾਜ਼ਟਿਵ, 2372 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 951
ਪਠਾਨਕੋਟ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 80 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ
ਡਿਸਚਾਰਜ਼ ਪਾਲਿਸੀ ਅਧੀਨ ਅੱਜ 100 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਨੀਵਾਰ ਨੂੰ 3 ਕਰੋਨਾ ਪਾਜ਼ਟਿਵ ਵਿਅਕਤੀ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 65 ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 3388 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 2372 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 951 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 65 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਜਿਲ੍ਹਾ ਪਠਾਨਕੋਟ ਨੂੰ ਪੂਰੀ ਤਰ੍ਹਾਂ ਮੁਕਤ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਹੀ ਜਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਵੀ ਤਦ ਹੀ ਪੂਰਾ ਕੀਤਾ ਜਾ ਸਕਦਾ ਹੈ ਅਗਰ ਲੋਕ ਜਾਗਰੂਕ ਹੋਣ।ਉਨ੍ਹਾਂ ਕਿਹਾ ਕਿ ਅਗਰ ਅਸੀਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਹੀ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇਗਾ।
Punjab Post Daily Online Newspaper & Print Media