ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ-2 ਡਾ ਸਵਰਾਜ ਸਿੰਘ ਨੇ ਵੱਖ ਵੱਖ
ਕਲੱਸਟਰਾਂ ਦੇ ਅਫਸਰਾਂ ਨਾਲ ਸਟਰਾਅ ਬਰਨਿੰਗ ਸਬੰਧੀ ਮੀਟਿੰਗ ਕੀਤੀ ਅਤੇ ਕਿਹਾ ਕਿ ਉਹ ਕਿਸਾਨਾਂ ਨੂੰ ਅਪੀਲ ਕਰਨ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲੈਣ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫ਼ਸਲ ਦੀ ਬਿਜ਼ਾਈ ਕੀਤੀ ਜਾਵੇ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ।ਨਾਇਬ ਤਹਿਸੀਲਦਾਰ ਰਤਨਜੀਤ ਅਤੇ ਡਾ. ਅਮਰਜੀਤ ਸਿੰਘ, ਡਾ. ਸੁਖਰਾਜ ਬੀਰ ਸਿੰਘ, ਡਾ. ਪ੍ਰਭਦੀਪ ਸਿੰਘ ਗਿੱਲ, ਡਾ. ਗੁਰਜੋਤ ਸਿੰਘ, ਡਾ. ਤੇਜਬੀਰ ਸਿੰਘ, ਡਾ. ਜਸਪਾਲ ਸਿੰਘ, ਡਾ. ਹਰਿੰਦਰਪਾਲ ਸਿੰਘ, ਪ੍ਰਦੀਪ ਸਿੰਘ ਆਦਿ ਕਲੱਸਟਰ ਅਫਸਰਾਂ ਨੇ ਸ਼ਮੂਲੀਅਤ ਕੀਤੀ।ਉਹਨਾਂ ਦੱਸਿਆ ਕਿ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਜਿਲੇ ਅੰਦਰ ਬੇਲਰ ਮਸ਼ੀਨਾਂ ਉਪਲੱਬਧ ਹਨ।ਇਹਨਾਂ ਮਸ਼ੀਨ ਚਾਲਕਾਂ ਵਲੋਂ ਬਹੁਤ ਹੀ ਵਾਜ਼ਿਬ ਰੇਟ ਕੇਵਲ 1000/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਗੱਠਾਂ ਬਣਾਉਣ ਦੇ ਨਾਲ ਨਾਲ ਚੁਕਾਈ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਅਗਲੀ ਫ਼ਸਲ ਬੀਜਣ ਲਈ ਖੇਤ ਵੀ ਤਿਆਰ ਹੋ ਜਾਂਦਾ ਹੈ ਅਤੇ ਖਰਚ ਵੀ ਘੱਟ ਆਉਂਦਾ ਹੈ।
ਇਸ ਮੌਕੇ ਐਸ.ਡੀ.ਐਮ-2 ਡਾ. ਸਵਰਾਜ ਸਿੰਘ ਨੇ ਨੌਡਲ ਅਫਸਰਾਂ ਨੂੰ ਕਿਹਾ ਕਿ ਉਹ ਬਿਨਾਂ ਕੌਤਾਹੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media