Sunday, March 29, 2026

ਕਿਸਾਨ ਵਿਰੋਧੀ ਬਿਲਾਂ ਦੀ ਵਾਪਸੀ ਤੱਕ ਸੰਘਰਸ਼ ਰਹੇਗਾ ਜਾਰੀ – ਭੁਪਿੰਦਰ ਲੌਂਗੋਵਾਲ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਅੱਜ ਕੇਂਦਰ ਦੇ ਖੁਰਾਕ ਤੇ ਸਿਵਲ ਸਪਲਾਈ ਤੇ ਖੱਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਝੋਨੇ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਸਰਕਾਰੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਕਰਨ ਦੇ ਕੀਤੇ ਐਲਾਨ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵਲੋਂ ਇਕਜੁੱਟ ਹੋ ਕੇ ਕੀਤੇ ਸੰਘਰਸ਼ ਦਾ ਜਿੱਤ ਵੱਲ ਪਹਿਲਾ ਕਦਮ ਐਲਾਨ ਕੀਤਾ ਗਿਆ ਅਤੇ ਕਿਸਾਨ ਵਿਰੋਧੀ ਬਿਲਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ।
                ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵਿਚਾਰ ਕੀਤਾ ਗਿਆ ਕਿ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਵਲੋਂ ਕਿਸਾਨ ਵਿਰੋਧੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਮਾਰਗ ਰੋਕਣ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਦੇ ਸੱਦੇ ਨੂੰ ਪੂਰੇ ਸੂਬੇ ਵਿੱਚ ਵੱਡੀ ਲਾਮਬੰਦੀ ਕਰਕੇ ਲਾਗੂ ਕਰਨ ਸਬੰਧੀ ਵਿਚਾਰਾਂ ਕੀਤੀਆਂ।1 ਅਕਤੂਬਰ ਤੋਂ ਸੰਘਰਸ਼ ਦੇ ਸ਼ੁਰੂ ਹੋ ਰਹੇ ਅਗਲੇ ਪੜ੍ਹਾਅ ਦੀ ਜ਼ੋਰਦਾਰ ਤਿਆਰੀ ਲਈ ਡਿਉਟੀਆਂ ਲਾਈਆਂ ਗਈਆਂ।
                ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਰਨਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ, ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਸੂਬਾ ਕਮੇਟੀ ਮੈਂਬਰ ਤਰਲੋਚਨ ਸਿੰਘ ਝੋਰੜਾਂ, ਅਮਰਜੀਤ ਸਿੰਘ ਹਨੀ, ਬਲਵਿੰਦਰ ਸਿੰਘ ਭੁੱਲਰ ਸੰਤੋਖ ਸਿੰਘ ਸੰਧੂ, ਜਗਤਾਰ ਸਿੰਘ ਭਿੰਡਰ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …