Tuesday, November 24, 2026

ਪ੍ਰਸਿੱਧ ਗਾਇਕ ਲਾਭ ਹੀਰਾ ਨੇ ਕਿਸਾਨਾਂ ਦੇ ਧਰਨੇ ਦਾ ਕੀਤਾ ਸਮਰਥਨ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) -ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਮਾਨਸਾ ਵਿਖੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਵਿੱਚ ਪਹੁੰਚ ਕੇ ਆਪਣਾ ਪੂਰਾ ਸਮਰਥਨ ਦਿੱਤਾ ਹੈ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਸਾਡੇ ਪੰਜਾਬੀਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਲਈ ਅਨੇਕਾਂ ਵਾਰ ਕੁਰਬਾਨੀਆਂ ਦਿੱਤੀਆਂ।ਅੱਜ ਫੇਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਲੜਾਈ ਲਈ ਲਲਕਾਰਿਆ ਗਿਆ ਹੈ।ਇਸ ਲਈ ਹਰੇਕ ਨਾਗਰਿਕ ਨੂੰ ਸਿਆਸੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨ ਭਰਾਵਾਂ ਦੀ ਨਹੀਂ, ਪੂਰੇ ਦੇਸ਼ ਦੇ ਨਾਗਰਿਕਾਂ ਦੀ ਹੈ।
                  ਲਾਭ ਹੀਰਾ ਨੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਚੱਲ ਰਹੇ ਸੰਘਰਸ਼ ਵਿੱਚ ਆਪਣਾ ਆਪਣਾ ਯੋਗਦਾਨ ਪਾਈਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …