Sunday, March 29, 2026

ਆਰ.ਐਸ.ਪੀ, ਭਾਰਤੀ ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਵਲੋਂ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨ 30 ਨੂੰ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਵਲੋਂ ਭਾਰਤੀ ਕਿਸਾਨ ਯੂਨੀਅਨ, ਆਲ ਇੰਡੀਆ ਸੰਯੁਕਤ ਕਿਸਾਨ ਸਭਾ (ਏ.ਆਈ.ਐਸ.ਕੇ.ਐਸ) ਅਤੇ ਦੇਸ਼ ਪੰਜਾਬ ਮੋਰਚਾ ਵਲੋਂ  ਕੇਂਦਰ ਸਰਕਾਰ ਦੇ ਕਿਸਾਨ ਤੇ ਮਜ਼ਦੂਰ ਮਾਰੂ ਤਿੰਨ ਆਰਡੀਨੈਂਸਾਂ ਅਤੇ ਲੇਬਰ ਲਾਅ ਦੇ 44 ਕਾਨੂੰਨ ਖ਼ਤਮ ਕਰਕੇ 4 ਕੋਡ ਵਿੱਚ ਤਬਦੀਲ ਕਰਨ ਦੇ ਵਿਰੋਧ ਵਿੱਚ 30 ਸਤੰਬਰ ਨੂੰ ਲਲਹੇੜੀ ਪੁਲ ਖੰਨਾ ਥੱਲੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
                  ਜਾਰੀ ਬਿਆਨ ਵਿ ਚ ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਨੇਤਰ ਸਿੰਘ ਨਾਗਰਾ ਕਿਹਾ ਕਿ ਖੇਤੀ ਅਤੇ ਪਸ਼ੂ ਪਾਲਣ ਪੰਜਾਬੀ ਸਮਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।ਖੇਤੀ, ਪਸ਼ੂ-ਪਾਲਣ, ਬਾਗਬਾਨੀ ਅਤੇ ਜੰਗਲਾਤ ਅਜਿਹੇ ਖੇਤਰ ਹਨ ਜਿਨ੍ਹਾਂ ਨੂੰ ਖੁੱਲ੍ਹਮ ਖੁੱਲ੍ਹਾ ਸਰਕਾਰੀ ਸਹਾਇਤਾ ਅਤੇ ਸੁਰੱਖਿਆ ਤੋਂ ਬਿਨਾਂ ਨਾ ਤਾਂ ਜਿਉਂਦੇ ਰੱਖਿਆ ਜਾ ਸਕਦਾ ਹੈ ਅਤੇ ਨਾ ਹੀ ਵਿਕਸਿਤ ੂਕੀਤਾ ਜਾ ਸਕਦਾ ਹੈ।ਉਨਾਂ ਨੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਸਮੇਤ ਸਮੂਹ ਕਿਸਾਨਾਂ, ਮਜਦੂਰਾਂ, ਆੜਤੀ ਐਸੋਸੀਏਸ਼ਨ, ਵਪਾਰਕ ਜਥੇਬੰਦੀਆਂ ਅਤੇ ਸਮੂਹ ਸਮਾਜਿਕ ਜਥੇਬੰਦੀਆਂ ਨੂੰ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਸੱਤਾ ਦੇ ਨਸ਼ੇ ਵਿੱਚ ਅੰਨ੍ਹੀ ਬੋਲੀ ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਇਆ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …