Wednesday, August 26, 2026

ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ

ਅੰਮ੍ਰਿਤਸਰ, 27 ਸਤੰਬਰ (ਸੰਧੂ) – ਕੇਂਦਰ ਸਰਕਾਰ ਦੇ ਕਿਸਾਨਾਂ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਅਤੇ ਜਿਲ੍ਹਾ ਕੋਅਰਡੀਨੇਟਰ ਮੈਡਮ ਬਿਊਟੀ ਸਿੰਘ ਨੇ ਸਾਂਝੇ ਤੋਰ ‘ਤੇ ਪੰਜਾਬ ਦੇ ਗਾਇਕਾਂ, ਗੀਤਕਾਰਾਂ, ਸਾਹਿਤਕਾਰਾਂ, ਕਹਾਣੀਕਾਰਾਂ ਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਨਾਜ਼ੁਕ ਦੌਰ ਵਿੱਚ ਦੇਸ਼ ਦੀ ਕਿਸਾਨੀ ਦਾ ਡੱਟ ਕੇ ਸਮਰੱਥਨ ਕੀਤਾ ਜਾਵੇ।ਤਾਂ ਜੋ ਕੇਦਰ ਸਰਕਾਰ ਨੂੰ ਕਿਸਾਨ ਵਿਰੋਧੀ ਆਰਡੀਨੈਸਾਂ ਦੇ ਵਿੱਚ ਕਿਸਾਨਾਂ ਪੱਖੀ ਫੇਰਬਦਲ ਕਰਨ ਲਈ ਮਜਬੂਰ ਹੋਣਾ ਪਵੇ।ਉਨ੍ਹਾਂ ਕਿਹਾ ਕਿ ਗਾਣਿਆਂ, ਕਹਾਣੀਆਂ ਤੇ ਪੱਛਮੀ ਸੱਭਿਅਤਾ ਵਾਲੇ ਫਲਸਫੇ ਵਿੱਚ ਜਿਹੜੀ ਕਲਪਨਾ ਅਤੇ ਮੂਰਤ ਜੱਟ ਤੇ ਕਿਸਾਨ ਦੀ ਪੇਸ਼ ਕੀਤੀ ਜਾਂਦੀ ਰਹੀ ਹੈ ਸੱਚਾਈ ਤੋਂ ਕੋਹਾਂ ਦੂਰ ਹੈ।ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਵਿਰੋਧਤਾ ਨੇ ਸੱਚਾਈ ਬਿਆਨ ਕਰਕੇ ਰੱਖ ਦਿੱਤੀ ਹੈ।
                             ਮੈਡਮ ਹਰਪਵਨਪ੍ਰੀਤ ਕੌਰ ਸੰਧੂ ਤੇ ਮੈਡਮ ਬਿਊਟੀ ਸਿੰਘ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਵਰਗ ਦੇ ਨਾਲ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਬਿਲਕੁੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ।ਉਨ੍ਹਾਂ ਮਹਿਲਾ ਸਮਾਜ ਸੇਵੀ ਸੰਗਠਨਾਂ ਨੂੰ ਇਸ ਦੇ ਖਿਲਾਫ਼ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …