Wednesday, August 12, 2026

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਬਿੱਲਾਂ ‘ਤੇ ਕੀਤੇ ਦਸਤਖਤ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਤਿੰਨੇ ਖੇਤੀ ਬਿਲਾਂ ‘ਤੇ ਦਸਤਖਤ ਕਰ ਦਿੱਤੇ ਗਏ ਹਨ।

File Photo

ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਣ ਨਾਲ ਹੁਣ ਇਹ ਬਿੱਲ ਕਨੂੰਨ ਬਣ ਗਏ ਹਨ।ਬਿੱਲਾਂ ਦੇ ਭਾਰੀ ਵਿਰੋਧ ਦੇ ਚੱਲਦਿਆਂ ਰਾਸ਼ਟਰਪਤੀ ਵਲੋਂ ਮਨਜ਼ੂਰੀ ਦੇਣ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ‘ਚ ਨਰਾਜ਼ਗੀ ਵਧ ਗਈ ਹੈ।ਕਿਉਂਕਿ ਰਾਸ਼ਟਰਪਤੀ ਨੂੰ ਬਿੱਲਾਂ ਨੂੰ ਮਨਜ਼ੂਰ ਨਾ ਕਰਨ ਦੀਆਂ ਕਈ ਅਪੀਲਾਂ ਕੀਤੀਆਂ ਗਈਆਂ ਸਨ।ਇਸ ਤੋਂ ਇਲਾਵਾ ਰਾਸ਼ਟਰਪਤੀ ਵਲੋਂ ਜੰਮੂ ਕਸ਼ਮੀਰ ਰਾਜ ਭਾਸ਼ਾ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਜਿਸ ਵਿੱਚ ਪੰਜਾਬੀ ਸਮੇਤ ਕਈ ਹੋਰ ਭਾਸ਼ਾਵਾਂ ਨੂੰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਦੀ ਸਰਕਾਰੀ ਭਾਸ਼ਾ ਸੂਚੀ ‘ਚੋਂ ਬਾਹਰ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਰਾਸ਼ਟਰਪਤੀ ਨੇ ਬਿੱਲਾਂ ‘ਤੇ ਦਸਤਖਤ ਕਰਕੇ ਲੋਕਾਂ ਦੀ ਅਵਾਜ਼ ਨੂੰ ਨਕਾਰਿਆ ਹੈ।ਉਨਾਂ ਕਿਹਾ ਕਿ ਦੇਸ਼ ਲਈ ਅੱਜ ਕਾਲਾ ਦਿਨ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …