ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ
ਜਥੇਦਾਰ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ।ਭਾਈ ਜਸਵੰਤ ਸਿੰਘ ਨੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਿਆਂ ਵਾਲਿਆਂ ਨਾਲ ਵਿਚਰਦਿਆਂ ਧਾਰਮਿਕ ਖੇਤਰ ਵਿਚ ਪ੍ਰਵੀਨਤਾ ਹਾਸਲ ਕੀਤੀ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦੇ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੰਦਿਆਂ ਆਖਿਆ ਕਿ ਧਰਮ ਪ੍ਰਚਾਰ ਦੇ ਖੇਤਰ ਵਿਚ ਭਾਈ ਜਸਵੰਤ ਸਿੰਘ ਨੇ ਉਚੇਚੇ ਯਤਨ ਕੀਤੇ।ਉਹ ਕੈਨੇਡਾ ‘ਚ ਵੀ ਸਿੱਖੀ ਦੇ ਪ੍ਰਚਾਰ ਲਈ ਲਗਾਤਾਰ ਕਾਰਜਸ਼ੀਲ ਰਹੇ।ਉਨ੍ਹਾਂ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media