Tuesday, March 31, 2026

ਸੋਮਵਾਰ ਨੂੰ ਆਈ 120 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ, 3 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 3582 ਕਰੋਨਾ ਪਾਜ਼ਟਿਵ, 2562 ਕਰੋਨਾ ਰਿਕਵਰ, ਐਕਟਿਵ ਕੇਸ 948

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 120 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 120 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਸੋਮਵਾਰ ਨੂੰ 3 ਕਰੋਨਾ ਪਾਜੀਟਿਵ ਵਿਅਕਤੀਆਂ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 72 ਹੋ ਗਈ ਹੈ।
                  ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 3582 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 2562 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 948 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 72 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
               ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ, ਇੱਕ ਮਾਸਕ ਲਗਾਉਂਣ ਨਾਲ ਹੀ ਅਸੀਂ ਕਰੀਬ 90 ਪ੍ਰਤੀਸ਼ਤ ਕਰੋਨਾ ਤੋਂ ਸੁਰੱਖਿਅਤ ਹੋ ਜਾਂਦੇ ਹਾਂ, ਇਸ ਲਈ ਮਾਸਕ ਨੂੰ ਜਿੰਮੇਦਾਰੀ ਨਾਲ ਲਗਾਓ ਤਾਂ ਜੋ ਲੋਕ ਕਰੋਨਾ ਵਾਈਰਸ ਮਹਾਂਮਾਰੀ ਤੋਂ ਬੱਚ ਸਕਣ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …