ਕੋਰੋਨਾ ਤੋਂ ਮੁਕਤ 232 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1361
ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮਿ੍ਰਤਸਰ ਵਿੱਚ ਅੱਜ 166 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 232 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7984 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1580 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 364 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 7 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਸਾਵਧਾਨੀਆਂ ਦਾ ਧਿਆਨ ਰੱਖਣ ਨਾਲ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਵੋ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ। ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media