ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ
ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਗਰਾਮ ਪੰਚਾਇਤਾਂ ਵਲੋਂ ਮਤੇ ਪਵਾਏ ਜਾ ਰਹੇ ਹਨ। ਜਿਸ ਵਿੱਚ ਗਰਾਮ ਪੰਚਾਇਤਾਂ ਵਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਅੱਜ ਪਿੰਡ ਮਿਰਜ਼ਾਪੁਰ, ਐਮਾਂ ਗੁਜਰਾਂ, ਝਾਕੋਲਾੜੀ ਅਤੇ ਬਾਵਿਆਂ ਲਾਹੜੀ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਾਏ ਗਏ।ਇਸ ਬਾਰੇ ਪਿੰਡ ਮਿਰਜ਼ਾਪੁਰ ਵਿਖੇ ਸਰਪੰਚ ਜੱਸੀ ਦੇ ਗ੍ਰਹਿ ਵਿਖੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਲੱਖ ਟਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ।
ਡਾ. ਮਨਦੀਪ ਕੌਰ ਨੇ ਦੱਸਿਆ ਕਿ 10 ਅਕਤੂਬਰ ਤੱਕ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ) ਦੀਆਂ ਸਮੂਹ ਗ੍ਰਾਮ ਪੰਚਾਇਤਾਂ ਕੋਲੋਂ ਮਤੇ ਪਵਾਏ ਜਾਣਗੇ।ਬਲਾਕ ਘਰੋਟਾ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਸ਼ੰਯਮ ਅਗਰਵਾਲ ਵਲੋਂ ਨਿਗਰਾਨ ਟੀਮਾਂ ਬਣਾਈਆਂ ਗਈਆਂ ਹਨ ਅਤੇ ਹਰੇਕ ਟੀਮ ਦਾ ਇੰਚਾਰਜ ਕਲੱਸਟਰ ਇੰਚਾਰਜ਼ ਹੋਵੇਗਾ ਅਤੇ 3-6 ਪਿੰਡਾਂ ਪਿੱਛੇ ਇੱਕ ਨੋਡਲ ਅਫਸਰ ਹੋਵੇਗਾ।
ਇਸ ਮੌਕੇ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਸੁਖਜਿੰਦਰ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਸੁਭਾਸ਼ ਕੁਮਾਰ, ਜੀਵਨ ਲਾਲ, ਰਣਜੀਤ ਸਿੰਘ ਸਮੇਤ ਹੋਰ ਮੈਂਬਰ ਪੰਚਾਇਤ ਅਤੇ ਕਿਸਾਨ ਹਾਜ਼ਰ ਸਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media