ਨਵੀਆਂ ਬਣਨ ਵਾਲੀਆਂ ਗਲੀਆਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 71 ਦੀ ਨੁਹਾਰ ਬਦਲੀ ਜਾਵੇਗੀ ਅਤੇ ਇਸ ਵਾਰਡ ਵਿੱਚ ਬਾਕੀ
ਰਹਿੰਦੇ ਕੰਮ ਛੇਤੀ ਹੀ ਪੂਰੇ ਹੋ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਨਵੀਂਆਂ ਬਣਨ ਵਾਲੀਆਂ ਗਲੀਆਂ ਦੇ ਉਦਘਾਟਨ ਸਮੇਂ ਕੀਤਾ।
ਸੋਨੀ ਨੇ ਕਿਹਾ ਕਿ ਫਤਾਹਪੁਰ ਵਿਖੇ ਸਰਕਾਰੀ ਸਕੂਲ ਨੂੰ ਹਾਈ ਸਕੂਲ ਅਤੇ ਸਮਾਰਟ ਸਕੂਲ ਵਜੋਂ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਇਸ ਇਲਾਕੇ ਵਿੱਚ ਪੀਣ ਵਾਲੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਨਵਂੇ ਟਿਊਬਵੈਲ ਦੇ ਕੁਨੈਕਸ਼ਨ ਵੀ ਲਗਾ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਵਾਰਡ ਨੰ: 71 ਵਿੱਚ ਐਲ.ਈ.ਡੀ ਲਾਈਟਾਂ ਲੱਗਣ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਸਾਲ ਦੇ ਅੰਤ ਤੱਕ ਬਾਕੀ ਰਹਿੰਦੇ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ।ਸੋਨੀ ਨੇ ਦੱਸਿਆ ਕਿ ਫਤਾਹਪੁਰ ਵਿਖੇ ਨਵੇਂ ਬਣ ਰਹੇ ਪਾਰਕ ਦਾ ਕੁੱਝ ਦਿਨਾਂ ‘ਚ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਲਖਵਿੰਦਰ ਸਿੰਘ, ਨਿਸ਼ਾਨਪਾਲ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਹਰਦੀਪ ਸਿੰਘ, ਕੈਪਟਨ ਸਿੰਘ, ਡਾ: ਗੁਰਮੇਜ ਸਿੰਘ ਪਨੂੰ ਅਤੇ ਹੈਪੀ ਸਿੰਘ ਥਾਂਦੇ ਵੀ ਹਾਜਰ ਸਨ।
Punjab Post Daily Online Newspaper & Print Media