Saturday, August 29, 2026

ਅੱਜ 108 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 2 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1323, ਕੋਰੋਨਾ ਮੁਕਤ ਹੋਏ 144 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 108 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 144 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 8128 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1323 ਐਕਟਿਵ ਕੇਸ ਹਨ।ਹੁਣ ਤੱਕ 366 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 2 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                   ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਹੋਣ ਦੇ ਬਾਵਜ਼ੂਦ ਵੀ ਲੋਕ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ, ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …